1 ਸਮੂਏਲ Chapter 16 PANIRV Bible Verse Images

1 ਸਮੂਏਲ 16 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 16:1 (PANIRV)
Square Portrait Landscape 4K UHD
ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।

1 ਸਮੂਏਲ 16:2 (PANIRV)
Square Portrait Landscape 4K UHD
ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ।

1 ਸਮੂਏਲ 16:3 (PANIRV)
Square Portrait Landscape 4K UHD
ਜਦ ਤੂੰ ਬਲੀ ਚੜ੍ਹਾਵੇਂ ਤਾਂ ਯੱਸੀ ਨੂੰ ਸੱਦਾ ਦੇ ਅਤੇ ਫੇਰ ਜੋ ਤੈਨੂੰ ਕਰਨਾ ਹੋਵੇਗਾ ਉਹ ਮੈਂ ਤੈਨੂੰ ਦੱਸਾਂਗਾ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਅਭਿਸ਼ੇਕ ਕਰ।

1 ਸਮੂਏਲ 16:4 (PANIRV)
Square Portrait Landscape 4K UHD
ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?

1 ਸਮੂਏਲ 16:5 (PANIRV)
Square Portrait Landscape 4K UHD
ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।

1 ਸਮੂਏਲ 16:6 (PANIRV)
Square Portrait Landscape 4K UHD
ਜਦ ਉਹ ਆਏ ਤਦ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, ਯਕੀਨਨ ਜੋ ਯਹੋਵਾਹ ਦੇ ਅੱਗੇ ਹੈ ਉਹੀ ਉਸ ਦਾ ਅਭਿਸ਼ੇਕ ਕੀਤਾ ਹੋਇਆ ਹੈ।

1 ਸਮੂਏਲ 16:7 (PANIRV)
Square Portrait Landscape 4K UHD
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

1 ਸਮੂਏਲ 16:8 (PANIRV)
Square Portrait Landscape 4K UHD
ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।

1 ਸਮੂਏਲ 16:9 (PANIRV)
Square Portrait Landscape 4K UHD
ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।

1 ਸਮੂਏਲ 16:10 (PANIRV)
Square Portrait Landscape 4K UHD
ਯੱਸੀ ਨੇ ਆਪਣੇ ਸੱਤਾਂ ਹੀ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਇਹਨਾਂ ਨੂੰ ਨਹੀਂ ਚੁਣਿਆ।

1 ਸਮੂਏਲ 16:11 (PANIRV)
Square Portrait Landscape 4K UHD
ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।

1 ਸਮੂਏਲ 16:12 (PANIRV)
Square Portrait Landscape 4K UHD
ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।

1 ਸਮੂਏਲ 16:13 (PANIRV)
Square Portrait Landscape 4K UHD
ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।

1 ਸਮੂਏਲ 16:14 (PANIRV)
Square Portrait Landscape 4K UHD
ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।

1 ਸਮੂਏਲ 16:15 (PANIRV)
Square Portrait Landscape 4K UHD
ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ।

1 ਸਮੂਏਲ 16:16 (PANIRV)
Square Portrait Landscape 4K UHD
ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।

1 ਸਮੂਏਲ 16:17 (PANIRV)
Square Portrait Landscape 4K UHD
ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਠੀਕ ਹੈ, ਮੇਰੇ ਲਈ ਕਿਸੇ ਵਧੀਆ ਬਰਬਤ ਵਜਾਉਣ ਵਾਲੇ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲੈ ਆਉ।

1 ਸਮੂਏਲ 16:18 (PANIRV)
Square Portrait Landscape 4K UHD
ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।

1 ਸਮੂਏਲ 16:19 (PANIRV)
Square Portrait Landscape 4K UHD
ਸੋ ਸ਼ਾਊਲ ਨੇ ਦੂਤਾਂ ਦੇ ਹੱਥ ਯੱਸੀ ਨੂੰ ਸੱਦਾ ਭੇਜਿਆ ਕਿ ਆਪਣੇ ਪੁੱਤਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਭੇਜ ਦੇ।

1 ਸਮੂਏਲ 16:20 (PANIRV)
Square Portrait Landscape 4K UHD
ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।

1 ਸਮੂਏਲ 16:21 (PANIRV)
Square Portrait Landscape 4K UHD
ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।

1 ਸਮੂਏਲ 16:22 (PANIRV)
Square Portrait Landscape 4K UHD
ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ।

1 ਸਮੂਏਲ 16:23 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।

Available Bible Translations

American Standard Version (ASV)
1 Samuel 16 (ASV) »
King James Version (KJV)
1 Samuel 16 (KJV) »
GOD’S WORD® (GW)
1 Samuel 16 (GW) »
Berean Bible (BSB)
1 Samuel 16 (BSB) »
World English Bible (WEB)
1 Samuel 16 (WEB) »
French Bible (LSG)
1 Samuel 16 (LSG) »
German Bible (LUTH1912)
1 Samuel 16 (LUTH1912) »
Gujarati Bible (GUJIRV)
1 શમુએલ 16 (GUJIRV) »
Hebrew Bible (HEB)
שמואל א 16 (HEB) »
Portuguese Bible (BSL)
1 Samuel 16 (BSL) »
Vietnamese Bible (VIE)
1 Sa-mu-ên 16 (VIE) »
Spanish Bible (RVA)
1 Samuel 16 (RVA) »
Italian Bible (RIV)
1 Samuele 16 (RIV) »
Chinese Simplified (CUVS)
撒 母 耳 记 上 16 (CUVS) »
Chinese Traditional (CUVT)
撒 母 耳 記 上 16 (CUVT) »
Albanian Bible (ALB)
1 Samuelit 16 (ALB) »
Swedish Bible (SV1917)
1 Samuelsboken 16 (SV1917) »
Russian Bible (RUSV)
1 Царств 16 (RUSV) »
Hungarian Bible (KAR)
1 Sámuel 16 (KAR) »
Bulgarian Bible (BULG)
1 Царе 16 (BULG) »
Norwegian Bible (NORSK)
1 Samuel 16 (NORSK) »

1 ਸਮੂਏਲ (PANIRV) Chapter Selection

PANIRV Book Selection List