ਹਿਜ਼ਕੀਏਲ 27 PANIRV
ਹਿਜ਼ਕੀਏਲ Chapter 27 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਅਤੇ ਤੂੰ ਸੂਰ ਲਈ ਆਖ ਕਿ ਤੂੰ ਜਿਹੜਾ ਸਾਗਰ ਦੇ ਲਾਂਘੇ ਤੇ ਵੱਸਿਆ ਹੋਇਆ ਹੈਂ ਅਤੇ ਬਹੁਤ ਟਾਪੂਆਂ ਲਈ ਲੋਕਾਂ ਦਾ ਵਪਾਰ ਹੈਂ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸੂਰ, ਤੂੰ ਆਖਦਾ ਹੈਂ ਕਿ ਮੈਂ ਸੁੰਦਰਤਾ ਵਿੱਚ ਪੂਰਾ ਹਾਂ,
Square Portrait Landscape 4K UHD
ਤੇਰੀਆਂ ਹੱਦਾਂ ਸਾਗਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।
Square Portrait Landscape 4K UHD
ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।
Square Portrait Landscape 4K UHD
ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੌਵਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।
Square Portrait Landscape 4K UHD
ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।
Square Portrait Landscape 4K UHD
ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ।
Square Portrait Landscape 4K UHD
ਗਬਾਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ।
Square Portrait Landscape 4K UHD
ਫ਼ਾਰਸ ਅਤੇ ਲੂਦ ਅਤੇ ਪੂਟ ਦੇ ਲੋਕ ਤੇਰੀ ਫੌਜ ਵਿੱਚ ਤੇਰੇ ਯੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ।
Square Portrait Landscape 4K UHD
ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜ਼ਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।
Square Portrait Landscape 4K UHD
ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।
Square Portrait Landscape 4K UHD
ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।
Square Portrait Landscape 4K UHD
ਬੈਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।
Square Portrait Landscape 4K UHD
ਦਦਾਨੀ ਤੇਰੇ ਵਪਾਰੀ ਸਨ, ਬਹੁਤ ਸਾਰੇ ਟਾਪੂ ਵਪਾਰ ਦੇ ਲਈ ਤੇਰੇ ਹੱਥ ਵਿੱਚ ਸਨ। ਉਹ ਹਾਥੀ ਦੰਦ ਅਤੇ ਆਬਨੂਸ ਤੇਰੇ ਕੋਲ ਵਟਾਉਣ ਲਈ ਲਿਆਉਂਦੇ ਸਨ।
Square Portrait Landscape 4K UHD
ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
Square Portrait Landscape 4K UHD
ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
Square Portrait Landscape 4K UHD
ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ।
Square Portrait Landscape 4K UHD
ਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।
Square Portrait Landscape 4K UHD
ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ।
Square Portrait Landscape 4K UHD
ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
Square Portrait Landscape 4K UHD
ਸ਼ਬਾ ਅਤੇ ਰਾਮਾਹ ਦੇ ਵਪਾਰੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਹਰ ਪ੍ਰਕਾਰ ਦੇ ਵਧੀਆ ਮਸਾਲੇ ਅਤੇ ਹਰ ਪ੍ਰਕਾਰ ਦੇ ਵੱਡਮੁੱਲੇ ਪੱਥਰ ਅਤੇ ਸੋਨਾ ਤੇਰੇ ਸੌਦੇ ਦੇ ਲਈ ਦਿੰਦੇ ਸਨ।
Square Portrait Landscape 4K UHD
ਹਾਰਾਨ, ਕੰਨੇਹ, ਅਦਨ ਅਤੇ ਸ਼ਬਾ ਦੇ ਵਪਾਰੀ ਅਤੇ ਅੱਸ਼ੂਰ ਅਤੇ ਕਿਲਮਦ ਤੇਰੇ ਵਪਾਰੀ ਸਨ।
Square Portrait Landscape 4K UHD
ਇਹੋ ਤੇਰੇ ਵਪਾਰੀ ਸਨ, ਜੋ ਵਧੀਆ ਕੱਪੜੇ ਅਤੇ ਬੈਂਗਣੀ ਤੇ ਕਸੀਦੇ ਦੇ ਦੁਸ਼ਾਲੇ ਅਤੇ ਕੀਮਤੀ ਪੁਸ਼ਾਕਾਂ ਦੇ ਭਰੇ ਹੋਏ ਦਿਆਰ ਦੇ ਸੰਦੂਕ ਡੋਰੀ ਨਾਲ ਕੱਸੇ ਹੋਏ ਤੇਰੀਆਂ ਮੰਡੀਆਂ ਵਿੱਚ ਵੇਚਣ ਲਈ ਲਿਆਉਂਦੇ ਸਨ।
Square Portrait Landscape 4K UHD
ਤਰਸ਼ੀਸ਼ ਦੇ ਜਹਾਜ਼ ਤੇਰੇ ਵਪਾਰ ਦੇ ਮਾਲ ਨੂੰ ਢੋਣ ਵਾਲੇ ਸਨ, ਤੂੰ ਸਾਗਰਾਂ ਦੇ ਵਿੱਚ ਭਰਿਆ ਹੋਇਆ ਅਤੇ ਬਹੁਤ ਲੱਦਿਆ ਹੋਇਆ ਸੀ।
Square Portrait Landscape 4K UHD
ਤੇਰੇ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋੜਿਆ ਹੈ।
Square Portrait Landscape 4K UHD
ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਯੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ।
Square Portrait Landscape 4K UHD
ਤੇਰੇ ਮਲਾਹਾਂ ਦੇ ਚੀਕਣ ਦੀ ਦੁਹਾਈ ਨਾਲ, ਰੜ ਦੇ ਮੈਦਾਨ ਕੰਬਣ ਲੱਗ ਜਾਣਗੇ।
Square Portrait Landscape 4K UHD
ਸਾਰੇ ਮਾਂਝੀ, ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ,
Square Portrait Landscape 4K UHD
ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹਾਂ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।
Square Portrait Landscape 4K UHD
ਉਹ ਤੇਰੇ ਕਾਰਨ ਸਿਰ ਮੁਨਾਉਣਗੇ ਅਤੇ ਤੱਪੜ ਪਹਿਨਣਗੇ, ਉਹ ਤੇਰੇ ਉੱਤੇ ਆਪਣੀ ਜਾਨ ਦੀ ਕੁੜੱਤਣ ਵਿੱਚ ਰੋਣਗੇ, ਅਤੇ ਕੁੜੱਤਣ ਵਿੱਚ ਸਿਆਪਾ ਕਰਨਗੇ,
Square Portrait Landscape 4K UHD
ਅਤੇ ਸਿਆਪੇ ਵਿੱਚ ਤੇਰੇ ਉੱਤੇ ਵੈਣ ਚੁੱਕਣਗੇ, ਅਤੇ ਤੇਰੇ ਉੱਤੇ ਇਸ ਤਰ੍ਹਾਂ ਰੋਣਗੇ, ਕਿ ਕੌਣ ਸੂਰ ਦੇ ਵਰਗਾ ਹੈ, ਜਿਹੜਾ ਸਾਗਰ ਦੇ ਵਿਚਕਾਰ ਨਾਸ ਹੋਇਆ?
Square Portrait Landscape 4K UHD
ਜਦੋਂ ਤੇਰਾ ਮਾਲ ਸਾਗਰਾਂ ਰਾਹੀਂ ਜਾਂਦਾ ਸੀ, ਤਾਂ ਤੂੰ ਬਹੁਤ ਸਾਰੀਆਂ ਉੱਮਤਾਂ ਨੂੰ ਰਜਾਉਂਦਾ ਸੀ, ਤੂੰ ਆਪਣੇ ਬਹੁਤੇ ਧਨ ਅਤੇ ਬਹੁਤੀਆਂ ਵਪਾਰਕ ਜਿਨਸਾਂ ਕਰਕੇ ਧਰਤੀ ਦੇ ਰਾਜਿਆਂ ਨੂੰ ਧਨੀ ਬਣਾਉਂਦਾ ਸੀ।
Square Portrait Landscape 4K UHD
ਪਰ ਹੁਣ ਤੂੰ ਪਾਣੀਆਂ ਦੀਆਂ ਡੁੰਘਿਆਈਆਂ ਵਿੱਚ ਠਾਠਾਂ ਦੇ ਮਾਰੇ ਟੁੱਟ ਗਿਆ ਹੈਂ। ਤੇਰੀਆਂ ਵਪਾਰਕ ਜਿਨਸਾਂ ਅਤੇ ਤੇਰੇ ਸਾਰੇ ਮਲਾਹ ਤੇਰੇ ਨਾਲ ਡੁੱਬ ਗਏ ਹਨ।
Square Portrait Landscape 4K UHD
ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।
Square Portrait Landscape 4K UHD
ਲੋਕਾਂ ਵਿੱਚੋਂ ਵਪਾਰੀ ਤੈਨੂੰ ਮਿਹਣੇ ਮਾਰਨਗੇ, ਤੂੰ ਡਰ ਦਾ ਕਾਰਨ ਬਣੇਂਗਾ ਅਤੇ ਤੂੰ ਅੱਗੇ ਨੂੰ ਕਦੇ ਨਾ ਹੋਵੇਂਗਾ।
Available Bible Translations
Ezekiel 27 (ASV) »
Ezekiel 27 (KJV) »
Ezekiel 27 (GW) »
Ezekiel 27 (BSB) »
Ezekiel 27 (WEB) »
Ézéchiel 27 (LSG) »
Hesekiel 27 (LUTH1912) »
यहेजकेल 27 (HINIRV) »
যিহিষ্কেল 27 (BENIRV) »
எசேக்கியேல் 27 (TAMIRV) »
यहेज्केल 27 (MARIRV) »
యెహెజ్కేలు 27 (TELIRV) »
હઝકિયેલ 27 (GUJIRV) »
ಯೆಹೆಜ್ಕೇಲನು 27 (KANIRV) »
حِزْقِيَال 27 (AVD) »
יחזקאל 27 (HEB) »
Ezequiel 27 (BSL) »
Ê-xê-ki-ên 27 (VIE) »
Ezequiel 27 (RVA) »
Ezechiele 27 (RIV) »
以 西 结 书 27 (CUVS) »
以 西 結 書 27 (CUVT) »
Ezekieli 27 (ALB) »
Hesekiel 27 (SV1917) »
Иезекииль 27 (RUSV) »
Єзекіїль 27 (UKR) »
Ezékiel 27 (KAR) »
Езекил 27 (BULG) »
エゼキエル書 27 (JPN) »
Esekiel 27 (NORSK) »