ਯਿਰਮਿਯਾਹ 48 PANIRV
ਯਿਰਮਿਯਾਹ Chapter 48 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।
Square Portrait Landscape 4K UHD
ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!
Square Portrait Landscape 4K UHD
ਹੋਰੋਨਇਮ ਸ਼ਹਿਰ ਵਿੱਚੋਂ ਦੁਹਾਈ ਦੀ ਆਵਾਜ਼, ਉਜਾੜ ਅਤੇ ਭੰਨ ਤੋੜ!
Square Portrait Landscape 4K UHD
ਮੋਆਬ ਭੰਨਿਆ ਤੋੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।
Square Portrait Landscape 4K UHD
ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।
Square Portrait Landscape 4K UHD
ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਗੂੰ ਹੋ ਜਾਓ!
Square Portrait Landscape 4K UHD
ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।
Square Portrait Landscape 4K UHD
ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।
Square Portrait Landscape 4K UHD
ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ।
Square Portrait Landscape 4K UHD
ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।
Square Portrait Landscape 4K UHD
ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।
Square Portrait Landscape 4K UHD
ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ।
Square Portrait Landscape 4K UHD
ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।
Square Portrait Landscape 4K UHD
ਤੁਸੀਂ ਕਿਵੇਂ ਆਖਦੇ ਭਈ ਅਸੀਂ ਸੂਰਮੇ ਹਾਂ! ਲੜਾਈ ਲਈ ਫ਼ੌਜੀ ਮਨੁੱਖ ਹਾਂ!
Square Portrait Landscape 4K UHD
ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
Square Portrait Landscape 4K UHD
ਮੋਆਬ ਦਾ ਦੁੱਖ ਨੇੜੇ ਹੈ, ਉਸ ਦੀ ਬਿਪਤਾ ਬਹੁਤ ਛੇਤੀ ਲੱਗੀ ਆਉਂਦੀ ਹੈ।
Square Portrait Landscape 4K UHD
ਤੁਸੀਂ ਸਾਰੇ ਜਿਹੜੇ ਆਲੇ-ਦੁਆਲੇ ਹੋ, ਰੋਵੋ। ਤੁਸੀਂ ਸਾਰੇ ਜਿਹੜੇ ਉਸ ਦਾ ਨਾਮ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!
Square Portrait Landscape 4K UHD
ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।
Square Portrait Landscape 4K UHD
ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਸ਼ਹਿਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ?
Square Portrait Landscape 4K UHD
ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਨਦੀ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।
Square Portrait Landscape 4K UHD
ਪੱਧਰੇ ਦੇਸ ਉੱਤੇ, ਹੋਲੋਨ, ਯਹਾਸ ਅਤੇ ਮੇਫ਼ਾਅਥ ਸ਼ਹਿਰ ਉੱਤੇ ਇਨਸਾਫ਼ ਆਇਆ ਹੈ
Square Portrait Landscape 4K UHD
ਕਿਰਯਾਤਾਇਮ ਉੱਤੇ, ਬੈਤ ਗਾਮੂਲ ਉੱਤੇ ਅਤੇ ਬੈਤ ਮਾਓਨ ਉੱਤੇ
Square Portrait Landscape 4K UHD
ਕਰੀਯੋਥ ਉੱਤੇ, ਬਾਸਰਾਹ ਉੱਤੇ ਅਤੇ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਦੇ ਹਨ
Square Portrait Landscape 4K UHD
ਮੋਆਬ ਦਾ ਸਿੰਗ ਭੰਨਿਆ ਗਿਆ ਅਤੇ ਉਹ ਦੀ ਬਾਂਹ ਤੋੜੀ ਗਈ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Square Portrait Landscape 4K UHD
ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।
Square Portrait Landscape 4K UHD
ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।
Square Portrait Landscape 4K UHD
ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ।
Square Portrait Landscape 4K UHD
ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ।
Square Portrait Landscape 4K UHD
ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।
Square Portrait Landscape 4K UHD
ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।
Square Portrait Landscape 4K UHD
ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।
Square Portrait Landscape 4K UHD
ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ
Square Portrait Landscape 4K UHD
ਮੈਂ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਸਥਾਨ ਉੱਤੇ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ
Square Portrait Landscape 4K UHD
ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ
Square Portrait Landscape 4K UHD
ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ
Square Portrait Landscape 4K UHD
ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ-ਪਿੱਟਣਾ ਹੈ ਕਿਉਂ ਜੋ ਮੈਂ ਮੋਆਬ ਨੂੰ ਉਸ ਭਾਂਡੇ ਵਾਂਗੂੰ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ
Square Portrait Landscape 4K UHD
ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈਅ ਬਣਿਆ ਹੈ।
Square Portrait Landscape 4K UHD
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਿਲਾਰੇਗਾ।
Square Portrait Landscape 4K UHD
ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ।
Square Portrait Landscape 4K UHD
ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ।
Square Portrait Landscape 4K UHD
ਭੋਂ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਉਹ ਜਿਹੜਾ ਭੋਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਉਹਨਾਂ ਦੀ ਸਜ਼ਾ ਦਾ ਵਰ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।
Square Portrait Landscape 4K UHD
ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤਰ ਗ਼ੁਲਾਮ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਗ਼ੁਲਾਮੀ ਵਿੱਚ ਹਨ।
Square Portrait Landscape 4K UHD
ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੱਕ ਮੋਆਬ ਦਾ ਨਿਆਂ ਹੈ।
Available Bible Translations
Jeremiah 48 (ASV) »
Jeremiah 48 (KJV) »
Jeremiah 48 (GW) »
Jeremiah 48 (BSB) »
Jeremiah 48 (WEB) »
Jérémie 48 (LSG) »
Jeremia 48 (LUTH1912) »
यिर्मयाह 48 (HINIRV) »
যিৰিমিয়া 48 (BENIRV) »
எரேமியா 48 (TAMIRV) »
यिर्मया 48 (MARIRV) »
యిర్మీయా 48 (TELIRV) »
યર્મિયા 48 (GUJIRV) »
ಯೆರೆಮೀಯನು 48 (KANIRV) »
إِرْمِيَا 48 (AVD) »
ירמיה 48 (HEB) »
Jeremias 48 (BSL) »
Giê-rê-mi-a 48 (VIE) »
Jeremías 48 (RVA) »
Geremia 48 (RIV) »
耶 利 米 书 48 (CUVS) »
耶 利 米 書 48 (CUVT) »
Jeremia 48 (ALB) »
Jeremia 48 (SV1917) »
Иеремия 48 (RUSV) »
Єремія 48 (UKR) »
Jeremiás 48 (KAR) »
Еремия 48 (BULG) »
エレミヤ書 48 (JPN) »
Jeremia 48 (NORSK) »